
ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਜਆਲੀ ਸਰਟੀਫਿਕੇਟ ਬਣਾਉਣ ਵਾਲਿਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਕਰੀਬ 600 ਸਰਟੀਫਿਕੇਟ ਵੀ ਬਰਾਮਦ ਕੀਤੇ ਹਨ। ਪੁਲਿਸ ਨੂੰ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ
