ਜਲੰਧਰ ਚ CM ਮਾਨ ਨੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ, ਸੜਕਾਂ ‘ਤੇ ਸਟੰਟ ਕਰਨ ਵਾਲਿਆਂ ਨੂੰ ਚਿਤਾਵਨੀ
In Jalandhar, CM Mann flagged off 129 hi-tech vehicles of the Road Safety Force.

ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ।
ਸਾਬਕਾ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਪੰਜਾਬ ਦਾ ਐਸਐਸਪੀ ਲਾਉਣ ਦਾ ਐਲਾਨ ਕੀਤਾ ਹੈ। ਸੜਕ ਫੋਰਸ ਦੇ ਮੁਲਾਜ਼ਮ 1 ਫਰਵਰੀ ਤੋਂ ਡਿਊਟੀ ‘ਤੇ ਆਉਣਗੇ। ਹਾਲਾਂਕਿ ਉਨ੍ਹਾਂ ਨੂੰ ਅਗਲੇ 4 ਦਿਨਾਂ ਲਈ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ 12 ਜ਼ਿਲ੍ਹਿਆਂ ਨਾਲ ਸਬੰਧਤ ਅਤਿ-ਆਧੁਨਿਕ ਐਸਐਸਐਫ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।