ਜਲੰਧਰ ਚ CM ਮਾਨ ਵਲੋਂ ਜੱਚਾ-ਬੱਚਾ ਹਸਪਤਾਲ ਸਮੇਤ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
In Jalandhar, CM Mann launched multi-crore development projects, including a mother-child hospital
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਉਹ ਮਰੀਜ਼ਾਂ ਨੂੰ ਵੀ ਮਿਲੇ। CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਕੋਦਰ ਵਿਚ 283 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਪਹੁੰਚੇ ਅਤੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਦੌਰਾਨ CM ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ SHO ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ਕਰਨ ‘ਚ ਲੱਗੇ ਹੋਏ ਹਾਂ।