

ਹੁਣ ਦੇਖਣਾ ਇਹ ਹੋਵੇਗਾ ਕਿ ਟਿਕਟ ਪਵਨ ਟੀਨੂੰ ਤੇ ਸਵਰਣ ਸਿੰਘ ਫਿਲੌਰ ਚੋ ਕਿਸ ਦੀ ਝੋਲੀ ਪਵੇਗੀ
ਜਲੰਧਰ: ਐਸ ਐਸ ਚਾਹਲ

ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ਲਈ ਅਕਾਲੀ-ਬਸਪਾ ਗਠਜੋੜ ਵੱਲੋਂ ਅਕਾਲੀ ਦਲ ਦਾ ਉਮੀਦਵਾਰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਲੱਬ ਵਿਖੇ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆ ਦੀ ਲੀਡਰਸ਼ਿਪ ਨੇ ਆਪਣੇ-ਆਪਣੇ ਕੈਡਰ ਦੀ ਸਲਾਹ ਨਾਲ ਇਹ ਫੈਸਲਾ ਕੀਤਾ ਹੈ ਕਿ ਇਸ ਜ਼ਿਮਨੀ ਚੋਣ ਲਈ ਅਕਾਲੀ ਦਲ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆ ਦਾ ਕੈਡਰ ਆਪਣੇ ਸਾਂਝੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇਕ ਕਰ ਦੇਵੇਗਾ ਅਤੇ ਛੇਤੀ ਹੀ ਦੋਵਾਂ ਪਾਰਟੀਆ ਦੇ ਵੱਡੇ ਆਗੂ ਜਲੰਧਰ ’ਚ ਚੋਣ ਪ੍ਰਚਾਰ ਲਈ ਪੁੱਜ ਜਾਣਗੇ।
ਅਕਾਲੀ ਦਲ ਦੇ ਉਮੀਦਵਾਰ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਉਮੀਦਵਾਰ ਬਾਰੇ ਛੇਤੀ ਹੀ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਪਾਰਟੀ ਸੁਮਰੀਮੋ ਭੈਣ ਮਾਇਆਵਤੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਨੇ ਕਦੀ ਵੀ ਜ਼ਿਮਨੀ ਚੋਣ ਨਹੀਂ ਲੜੀ, ਇਸ ਲਈ ਜਲੰਧਰ ਜ਼ਿਮਨੀ ਚੋਣ ’ਚ ਗਠਜੋੜ ਵੱਲੋਂ ਅਕਾਲੀ ਦਲ ਦਾ ਉਮੀਦਵਾਰ ਚੋਣ ਲੜੇਗਾ।
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਅੱਜ ਅਕਾਲੀ ਦਲ ਬਸਪਾ ਗਠਜੋੜ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।
ਦੂਜੇ ਪਾਸੇ ਚਰਚਾਵਾਂ ਦਾ ਬਾਜ਼ਾਰ ਇਹ ਵੀ ਗਰਮ ਹੈ ਕਿ ਸਾਬਕਾ ਮੰਤਰੀ ਭਾਜਪਾ ਤੋਂ ਮੁੱਖ ਮੋੜ ਕੇ ਮੁੜ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਮੁੜ ਘਰ ਵਾਪਸੀ ਕਰਕੇ ਸ਼੍ਰੋਮਣੀ ਅਕਾਲੀ ਵਿਚ ਸ਼ਾਮਲ ਹੋ ਰਹੇ ਹਨ। ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਮਲੂਕਾ ਫਿਲੌਰ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਨ ਤੇ ਟਿਕਟ ਲਈ ਪੈਰਵੀ ਕਰ ਰਹੇ ਹਨ।
ਜੇ ਉਨ੍ਹਾਂ ਦੀ ਪਾਰਟੀ ਵਿਚ ਵਾਪਸੀ ਹੋ ਜਾਂਦੀ ਹੈ ਤਾਂ ਪਵਨ ਟੀਨੂੰ ਤੇ ਸਵਰਣ ਸਿੰਘ ਫਿਲੌਰ ਨੂੰ ਟਿਕਟ ਦੇਣ ਵਿਚ ਸਖਤ ਮੁਕਾਬਲਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਟਿਕਟ ਕਿਸ ਦੀ ਝੋਲੀ ਪੈਂਦੀ ਹੈ।

Explore the ranked best online casinos of 2025. Compare bonuses, game selections, and trustworthiness of top platforms for secure and rewarding gameplaycrypto casino.