
ਜਲੰਧਰ ਟ੍ਰੈਫਿਕ ਪੁਲਿਸ ਦੇ ਏਐੱਸਆਈ ਚਰਨਜੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਰਨਜੀਤ ਸਿੰਘ ਦਕੋਹਾ ਫਾਟਕ ਨੇੜੇ ਡਿਊਟੀ ਦੇ ਰਿਹਾ ਸੀ ਕਿ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਤੇ ਉਹ ਸੜਕ ‘ਤੇ ਡਿੱਗ ਗਿਆ। ਉਸ ਤੋਂ ਬਾਅਦ ਟ੍ਰੈਫਿਕ ਮੁਲਾਜ਼ਮਾਂ ਤੇ ਲੋਕਾਂ ਦੀ ਮਦਦ ਨਾਲ ਏਐੱਸਆਈ ਚਰਨਜੀਤ ਨੂੰ ਇਲਾਜ ਲਈ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।