
ਹਲਕਾ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ।