
Jalandhar youth arrested in Pakistan
ਸ਼ਾਹਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਾਹਕੋਟ ਖੇਤਰ ਦੇ ਪਿੰਡ ਭੋਏਪੁਰ ਦਾ ਰਹਿਣ ਵਾਲਾ ਇੱਕ ਭਾਰਤੀ ਨੌਜਵਾਨ, ਜੋ ਕਿ ਇੱਕ ਮਹੀਨਾ ਪਹਿਲਾਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ, ਹੁਣ ਪਾਕਿਸਤਾਨ ਦੀ ਹਿਰਾਸਤ ਵਿੱਚ ਹੈ। ਇਸ ਸਬੰਧੀ ਪਹਿਲਾਂ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਲਾਪਤਾ ਨੌਜਵਾਨ ਦੀ ਪਛਾਣ ਸ਼ਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ।









