JalandharPunjab

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਨੇ 70 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ ਬਾਰਡਰ ਏਰੀਆ ਤੋਂ ਹੈਰੋਇਨ ਲਿਆਕੇ ਜਲੰਧਰ ਵੇਚਣ ਵਾਲੇ 01 ਨਸ਼ਾ ਤਸਕਰ ਅਤੇ 01 ਮਹਿਲਾ ਨਸ਼ਾ ਤਸਕਰ ਪਾਸੋਂ 70 ਗ੍ਰਾਮ ਹਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 06.12.20122 ਨੂੰ ਪੁਸ਼ਪ ਬਾਲੀ ਇੰਚਾਰਜ ਕਰਾਈਮ ਬਰਾਂਚ ਜਲੰਧਰ ਦਿਹਾਤੀ ਨੂੰ ਸੂਚਨਾ ਮਿਲੀ ਕਿ ਨਸ਼ਾ ਤਸਕਰ ਬਾਰਡਰ ਏਰਿਆ ਤੋਂ ਹੈਰੋਇਨ ਲਿਆ ਕੇ ਜਲੰਧਰ ਵਿੱਚ ਹੈਰੋਇਨ ਦੀ ਸਪਲਾਈ ਕਰਦੇ ਹਨ, ਜਿਸ ਤੇ ਕਰਾਈਮ ਬ੍ਰਾਂਚ ਦੀ ਸਪੈਸ਼ਲ ਟੀਮ ਦਾ ਗਠਨ ਕਰਕੇ ਐਸ.ਆਈ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੇਨ ਜੀ.ਟੀ ਰੋਡ ਜਲੰਧਰ ਤੋਂ ਕਪੂਰਥਲਾ ਨੇੜੇ ਅੰਬਿਕਾ ਫੈਕਟਰੀ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਕੁਝ ਸਮੇ ਬਾਅਦ ਇੱਕ ਸਕੂਟਰੀ ਰੰਗ ਚਿੱਟਾ ਕਪੂਰਥਲਾ ਸਾਈਡ ਵੱਲੋਂ ਆਈ ਜਿਸ ਨੂੰ ਇਕ ਮੋਨਾ ਨੌਜਵਾਨ ਚਲਾ ਰਿਹਾ ਸੀ, ਜਿਸ ਦੇ ਮਗਰ ਇਕ ਔਰਤ ਬੈਠੀ ਸੀ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਸਕੂਟਰੀ ਚਾਲਕ ਨੇ ਸਕੂਟਰੀ ਨੂੰ ਰੋਕ ਕੇ ਪਿੱਛੇ ਵੱਲ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਤਾਂ ਸਕੂਟਰੀ ਸਲਿਪ ਹੋਣ ਕਾਰਣ ਉਕਤਾਨ ਦੋਨੋਂ ਡਿਗ ਪਏ ਜਿਨ੍ਹਾਂ ਨੂੰ SI ਨੇ ਸ਼ੱਕ ਦੀ ਬਿਨਾਹ ਪਰ ਸਾਥੀ ਕੁਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਤੇ ਸਕੂਟਰੀ ਚਾਲਕ ਨੇ ਆਪਣਾ ਨਾਮ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਜਰਨੈਲ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਦੱਸਿਆ ਤੇ ਪਿੱਛੇ ਬੈਠੀ ਔਰਤ ਨੇ ਆਪਣਾ ਨਾਮ ਸਵਰਨ ਕੌਰ ਪਤਨੀ ਬਲਵੀਰ ਸਿੰਘ ਵਾਸੀ ਅਬਦੁਲਾਪੁਰ ਨੇੜੇ ਵੱਡੀ ਮਿਆਣੀ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ।

ਜਿਨ੍ਹਾਂ ਦੀ ਸਕੂਟਰੀ ਦੀ ਤਲਾਸੀ ਕਰਨ ਪਰ ਸਕੂਟਰੀ ਦੀ ਡਿੱਗੀ ਵਿੱਚੋਂ ਇਕ ਲਿਫਾਫਾ ਬ੍ਰਾਮਦ ਹੋਇਆ ਜਿਸ ਨੂੰ ਖੋਲ ਕੇ ਚੈਕ ਕਰਨ ਪਰ ਉਸ ਵਿੱਚੋਂ 70 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 149 ਮਿਤੀ 06,122022 ਜੁਰਮ 21-B/61/85 NDPS ACT ਥਾਣਾ ਮਕਸੂਦਾ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਵੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀਆ ਪਾਸੋ ਦੂੰਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦੇ ਹਨ ਅਤੇ ਇਨ੍ਹਾਂ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਿਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Related Articles

Leave a Reply

Your email address will not be published.

Back to top button