

ਜਲੰਧਰ, ਐਚ ਐਸ ਚਾਵਲਾ।
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ., ਉੱਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 18.12.2022 ਨੂੰ SI ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਅੱਡਾ ਦਿਆਲਪੁਰ ਮੇਨ ਹਾਈਵੇ ਜਲੰਧਰ ਤੋਂ ਅੰਮ੍ਰਿਤਸਰ ਰੋਡ ਵਿੱਚ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਅਮ੍ਰਿਤਸਰ ਸਾਇਡ ਤੋਂ ਇੱਕ ਮੋਨਾ ਨੋਜਵਾਨ ਮੋਟਰ ਸਾਇਕਲ ਮਾਰਕਾ ਸਪਲੈਂਡਰ ਰੰਗ ਕਾਲਾ ਨੰਬਰੀ PB 02 DK 6508 ਪਰ ਆਉਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਘਬਰਾਕੇ ਪਿਛੋਂ ਨੂੰ ਮੁੜਨ ਦੇ ਚੱਕਰ ਵਿੱਚ ਹੇਠਾਂ ਡਿੱਗ ਪਿਆ। ਜਿਸ ਨੂੰ SI ਨਿਰਮਲ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ ਕਾਲੀ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖਵਾਸਪੁਰ ਥਾਣਾ ਗੋਇੰਦਵਾਲ ਸਾਹਿਬ ਜਿਲ੍ਹਾ ਤਰਨ ਤਾਰਨ ਦੱਸਿਆ।
ਜਿਸਤੇ ਮਨਦੀਪ ਸਿੰਘ ਉਰਫ ਕਾਲੀ ਉਕਤ ਦੇ ਮੋਟਰ ਸਾਇਕਲ ਨੰਬਰੀ PB 02 DK 6508 ਦੀ ਤਲਾਸ਼ੀ ਕਰਨ ਤੇ ਮੋਟਰ ਸਾਇਕਲ ਦੀ ਟੂਲ ਕਿੱਟ ਵਿੱਚੋ ਇੱਕ ਵਜਨਦਾਰ ਮੋਮੀ ਲਿਫਾਫੇ ਵਿੱਚੋ ਹੈਰੋਇਨ ਬ੍ਰਾਮਦ ਹੋਇਆ। ਜਿਸਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਪਰ 50 ਗ੍ਰਾਮ ਹੈਰੋਇਨ ਹੋਈ। ਜਿਸ ਤੇ SI ਨਿਰਮਲ ਸਿੰਘ ਨੇ ਮੁਸੰਮੀ ਮਨਦੀਪ ਸਿੰਘ ਉਰਫ ਕਾਲੀ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 203 ਮਿਤੀ 18.12.2022 ਅ/ਧ 21(B)-61-85 NDPS ACT ਥਾਣਾ ਕਰਤਾਰਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ- ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਿਸ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Explore the ranked best online casinos of 2025. Compare bonuses, game selections, and trustworthiness of top platforms for secure and rewarding gameplaycrypto casino.