JalandharPunjab

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ , ਪੀ.ਪੀ.ਐਸ. ਉੱਪ ਪੁਲਿਸ ਕਪਤਾਨ , ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸੱਕਰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 26.11.2022 ਨੂੰ SI ਪੁਸ਼ਪ ਬਾਲੀ , ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ । ਜਿਸ ਤੇ ਏ.ਐਸ.ਆਈ ਪਿੱਪਲ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਥਾਣਾ ਮਹਿਤਪੁਰ ਦੇ ਪਿੰਡ ਬੀਟਲਾ ਵਿੱਚ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਜਗਰਾਓ ਸਾਇਡ ਵੱਲੋਂ ਇੱਕ ਮੋਨਾ ਨੋਜਵਾਨ ਪੈਦਲ ਆਉਦਾ ਦਿਖਾਈ ਦਿੱਤਾ । ਜੋ ਪੁਲਿਸ ਪਾਰਟੀ ਨੂੰ ਦੇਖਕੇ ਯੱਕਦਮ ਘਬਰਾ ਕੇ ਆਪਣੇ ਖੱਬੇ ਹੱਥ ਕੱਚੇ ਰਸਤੇ ਖੇਤਾ ਵੱਲ ਨੂੰ ਮੁੜ ਪਿਆ । ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ.ਐਸ.ਆਈ ਪਿੱਪਲ ਸਿੰਘ ਨੇ ਸਾਥੀ ਕਰਮਚਾਰਮੀ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ । ਜਿਸ ਨੇ ਆਪਣਾ ਨਾਮ ਗੁਰਜੀਤ ਸਿੰਘ ਉਰਫ ਜੱਸੀ ਪੁੱਤਰ ਸ਼ਿੰਦਰ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾ ਬੇਟ ਲੁਧਿਆਣਾ ਦਿਹਾਤੀ ਦਸਿਆ।ਜਿਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਦੀ ਹਸਬਜਾਬਤਾ ਅਨੁਸਾਰ ਤਲਾਸ਼ੀ ਕਰਨ ਤੇ ਹੈਰੋਇਨ ਬ੍ਰਾਮਦ ਹੋਈ । ਜਿਸਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਪਰ 50 ਗ੍ਰਾਮ ਹੈਰੋਇਨ ਹੋਈ । ਜਿਸ ਤੇ ASI ਪਿੱਪਲ ਸਿੰਘ ਨੇ ਮੁਸੱਮੀ ਗੁਰਜੀਤ ਸਿੰਘ ਉਰਫ ਜੱਸੀ ਉਕਤ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 143 ਮਿਤੀ 26.11.2022 ਅ / ਧ 21 ( B ) -61-85 NDPS ACT ਥਾਣਾ ਮਹਿਤਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੋ ਢੰਗਾਈ ਨਾਲ ਪੁੱਛ – ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ – ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ । ਜਿਸ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Related Articles

Leave a Reply

Your email address will not be published.

Back to top button