JalandharPolitics

ਜਲੰਧਰ ਦਿਹਾਤੀ ਪੁਲਿਸ ਵਲੋਂ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਧੋਖੇਬਾਜ ਫਰਜੀ ਟ੍ਰੈਵਲ ਏਜੰਟ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ।

ਜਿਲਾ ਜਲੰਧਰ ਦਿਹਾਤੀ ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਲੋਹੀਆਂ ਦੀ ਪੁਲੀਸ ਵੱਲੋਂ ਮਿਤੀ 08.01.2023 ਨੂੰ ਵਿਦੇਸ਼ ਯੂਰਪ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਧੋਖੇਬਾਜ ਫਰਜੀ ਟ੍ਰੈਵਲ ਏਜੰਟ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼) ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਜੀ ਦੀ ਪੁਲਿਸ ਪਾਰਟੀ ਵੱਲੋਂ ਮਿਤੀ 08.01.2023 ਨੂੰ ਧੋਖੇਬਾਜ ਫਰਜੀ ਟ੍ਰੈਵਲ ਜਸਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਲੱਲੇ ਥਾਣਾ ਮੱਖੂ ਜਿਲਾ ਫਿਰੋਜਪੁਰ ਏਜੰਟ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 08.01.2023 ਨੂੰ ਧਖੇਬਾਜ ਫਰਜੀ ਟ੍ਰੈਵਲ ਏਜੰਟ ਜਸਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਲੱਲੇ ਥਾਣਾ ਮੱਖੂ ਜਿਲਾ ਫਿਰੋਜਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸਨੇ ਕੁਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਵਾਸੀ ਮੰਢਾਲਾ ਛੰਨਾਂ ਥਾਣਾ ਲੋਹੀਆਂ ਜਿਲਾ ਜਲੰਧਰ ਨੂੰ ਵਿਦੇਸ਼ ਯੂਰਪ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰੀ ਸੀ ਜਿਸਦੇ ਖਿਲਾਫ ਥਾਣਾ ਲੋਹੀਆਂ ਅਧੀਨ ਮੁਕੱਦਮਾਂ ਨੰਬਰ 142 ਮਿਤੀ 19.10.2022 ਜੁਰਮ ਜੇਰ ਧਾਰਾ 406, 420, IPC, 13 Punjab travel professionals regulation Act 2014 ਦਰਜ ਰਜਿਸਟਰ ਹੋਇਆ ਸੀ ਜਿਸਨੂੰ ਮੁਕੱਦਮਾਂ ਉਕਤ ਵਿੱਚ ਗ੍ਰਿਫਤਾਰ ਕਰਕੇ ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਹੋਰ ਸਾਥੀਆਂ ਦਾ ਪਤਾ ਕਰਕੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।

Leave a Reply

Your email address will not be published.

Back to top button