ਜਲੰਧਰ, ਐਚ ਐਸ ਚਾਵਲਾ।
ਜਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ ਐਨ.ਡੀ.ਪੀ.ਐਕਟ ਦੇ ਵੱਖ ਵੱਖ ਮੁਕੱਦਮਿਆਂ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਜਿਲ੍ਹਾ ਜਲੰਧਰ ਦਿਹਾਤੀ ਦੇ ਵੱਖ – ਵੱਖ ਥਾਣਿਆ ਵਿੱਚ ਦਰਜ ਹੋਏ ਐਨ.ਡੀ.ਪੀ.ਐਕਟ ਦੇ ਮੁਕੱਦਮਿਆਂ ਵਿੱਚ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਮਿਤੀ 30-09-2022 ਨੂੰ ਪੀ.ਕੇ. ਪੇਪਰ ਐਂਡ ਬੋਰਡ ਮਿੱਲ ਮਹਿਤਪੁਰ ਵਿਖੇ ਸਾੜ ਕੇ ਨਸ਼ਟ ਕੀਤਾ ਗਿਆ।
ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਵਿੱਚ 3086 ਕਿੱਲੋ 800 ਗ੍ਰਾਮ ਡੋਡੇ ਚੂਰਾ ਪੋਸਤ, 6 ਕਿੱਲੋ 597 ਗ੍ਰਾਮ ਨਸ਼ੀਲਾ ਪਾਊਡਰ, 4 ਕਿੱਲੋ 038 ਗ੍ਰਾਮ ਹੈਰੋਇਨ, 10 ਗ੍ਰਾਮ ਆਈਸ, 735 ਗ੍ਰਾਮ ਜ਼ਰਸ, 440 ਗ੍ਰਾਮ ਗਾਂਜਾ, 05 ਗ੍ਰਾਮ ਸਮੈਕ, 70 ਨਸ਼ੀਲੇ ਟੀਕੇ, 7968 ਨਸ਼ੀਲੀਆਂ ਗੋਲੀਆਂ, 290 ਨਸ਼ੀਲੇ ਕੈਪਸੂਲ, 60 ਸਰਿੰਜਾਂ, ਸ਼ਾਮਿਲ ਹਨ।
ਇਸ ਮੌਕੇ ਪਰ ਜਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜਲ ਕਮੇਟੀ ਦੇ ਚੇਅਰਮੈਨ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ , ਸ਼੍ਰੀ ਸਰਬਜੀਤ ਸਿੰਘ ਬਾਹੀਆਂ , ਪੀ.ਪੀ.ਐਸ. ਐਸ.ਪੀ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ( ਮੈਂਬਰ ) ਅਤੇ ਸ਼੍ਰੀ ਜਸਪਾਲ ਸਿੰਘ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਪੀ.ਬੀ.ਆਈ , ਹੋਮੀਸਾਈਡ ਤੇ ਜਲੰਧਰ ਦਿਹਾਤੀ ਮੌਜੂਦ ਸਨ।