
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਡਿਪਟੀ ਅਟਾਰਨੀ (ਕਾਨੂੰਨੀ) ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।