Jalandhar

ਜਲੰਧਰ ਦੇ ਇਸ ਇਲਾਕੇ ਚ ਚੱਲੀ ਗੋਲੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ : ਲੋਕਾਂ ‘ਚ ਹੜਕੰਪ

ਜਲੰਧਰ ਦੇ ਕਾਜ਼ੀ ਮੰਡੀ ਇਲਾਕੇ ਚ ਚੱਲੀ ਗੋਲੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ : ਇਲਾਕੇ ਚ ਫੈਲੀ ਸਨਸਨੀ
ਜਲੰਧਰ/ GIN
ਮਹਾਨਗਰ ਦੇ ਦਮੋਰੀਆ ਪੁਲ ਨੇੜੇ ਕਾਜ਼ੀ ਮੰਡੀ ‘ਚ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਨੀਤੀ ਵਿੱਚ ਪ੍ਰਭਾਵ ਰੱਖਣ ਵਾਲੇ ਕਿਸ਼ਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ ਹੈ। ਇਸ ਤੋਂ ਬਾਅਦ ਦੇਰ ਰਾਤ ਇਲਾਕੇ ਦੇ ਲੋਕਾਂ ਵਿੱਚ ਹੜਕੰਪ ਮੱਚ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੌਰਾਨ ਜਦੋਂ ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਪਤਾ ਲੱਗਾ ਹੈ ਕਿ ਪਰਮਿੰਦਰ ਮਾਮਲੇ ਦੀ ਜਾਂਚ ਕਰ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲੰਬਾ ਪਿੰਡ ਦੇ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਕਾਰਨ ਦੇਰ ਰਾਤ ਦਮਨ ਕਲਿਆਣ ਨਾਮ ਦੇ ਨੌਜਵਾਨ ਨੇ ਹਵਾਈ ਫਾਇਰ ਕਰ ਦਿੱਤਾ ਸੀ।  ਸੂਤਰਾਂ ਦੇ ਦੱਸਣ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੂੰ ਹਿਰਾਸਤ ‘ਚ ਲਏ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਛੁਟਭਈਆ ਆਗੂ ਉਸ ਦੀ ਰਿਹਾਈ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।

Related Articles

Leave a Reply

Your email address will not be published.

Back to top button