‘ਵਾਰਿਸ ਪੰਜਾਬ ਦੇ’ ਦੇ ਚੀਫ ਅੰਮ੍ਰਿਤਪਾਲ ਸਿੰਘ ਖਿਲਾਫ਼ ਇੰਟਰਨੈੱਟ ਮੀਡੀਆ ‘ਤੇ ਬਿਆਨ ਦੇਣ ਦੇ ਮਾਮਲੇ ‘ਚ ਜਲੰਧਰ ਦੇ ਵੈਸਟ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਨੂੰ ਫੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲਿਆਂ ਨੇ ਸ਼ੀਤਲ ਤੋਂ ਬਿਆਨ ਵਾਪਸ ਲੈਣ ਨੂੰ ਕਿਹਾ ਹੈ ਤੇ ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸ਼ੀਤਲ ਦੀ ਸ਼ਿਕਾਇਤ ‘ਤੇ ਪੁਲਿਸ ਨੇ ਡਵੀਜ਼ਨ ਨੰਬਰ ਪੰਜ ‘ਚ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਧਾਇਕ ਅੰਗੁਰਾਲ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਹਨ। ਬੀਤੇ ਦਿਨੀਂ ਪੰਜਾਬ ‘ਚ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਨੂੰ ਲੈ ਕੇ ਵੀ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਇਸ ਮਾਮਲੇ ਸਬੰਧੀ ਸ਼ੀਤਲ ਦੀ ਸ਼ਿਕਾਇਤ ‘ਤੇ ਪੁਲਿਸ ਨੇ ਡਵੀਜ਼ਨ ਨੰ. ਪੰਜ ‘ਚ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਧਾਇਕ ਅੰਗੁਰਾਲ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਹਨ।