
ਜਲੰਧਰ ਦੇ ਸ਼ਹੀਦ ਬਾਬੂ ਲਾਲ ਸਿੰਘ ਸਿਵਲ ਹਸਪਤਾਲ ‘ਚ ਆਪਣੀ ਮਾਂ ਦਾ ਇਲਾਜ ਕਰਵਾਉਣ ਆਈ ਔਰਤ ਨਾਲ ਬੇਸਮੈਂਟ ‘ਚ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਨੇ ਪੁਲਿਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਬਰ ਜਨਾਹ ਦੀ ਸੂਚਨਾ ਮਿਲਦੇ ਹੀ ਸਿਵਲ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਵਿਦਿਆਰਥੀ ਨਾਲ ਸੈਕਸ ਕਰਦੇ ਫੜੀ ਗਈ ਮਹਿਲਾ ਟੀਚਰ, ਖੁਦ ਬਣਵਾਈ ਵੀਡੀਓ
ਘਟਨਾ ਦਾ ਪਤਾ ਉਦੋਂ ਲੱਗਾ ਜਦੋਂ 25 ਸਾਲਾ ਵਿਆਹੁਤਾ ਔਰਤ ਨੇ ਰੌਲਾ ਪਾਇਆ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਹਰਦੇਵ ਸਿੰਘ ਪੁਲੀਸ ਟੀਮ ਨਾਲ ਸਿਵਲ ਹਸਪਤਾਲ ਪੁੱਜੇ। ਮੁਲਜ਼ਮਾਂ ਦੀ ਪਛਾਣ ਕਰਨ ਲਈ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਦੇ ਨਾਲ ਐਸ.ਐਮ.ਓ ਡਾ: ਵਰਿੰਦਰ ਕੌਰ ਅਤੇ ਡਾ: ਪਰਮਜੀਤ ਸਿੰਘ ਵੀ ਮੌਜੂਦ ਹਨ |
ਜਾਣਕਾਰੀ ਮੁਤਾਬਕ 25 ਸਾਲਾ ਪੀੜਤਾ ਵਿਆਹੁਤਾ ਹੈ ਅਤੇ ਉਸ ਦੇ ਦੋ ਬੱਚੇ ਹਨ। ਉਹ ਨਕੋਦਰ ਨੇੜਲੇ ਪਿੰਡ ਤੋਂ ਆਪਣੀ ਬੀਮਾਰ ਮਾਂ ਨੂੰ ਮਿਲਣ ਆਈ ਸੀ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਔਰਤ ਅਨੁਸਾਰ ਜਦੋਂ ਉਹ ਦੁਪਹਿਰ 2 ਵਜੇ ਦੇ ਕਰੀਬ ਪੌੜੀਆਂ ਤੋਂ ਹੇਠਾਂ ਆ ਰਹੀ ਸੀ ਤਾਂ ਇੱਕ ਵਿਅਕਤੀ ਉਸ ਨੂੰ ਜ਼ਬਰਦਸਤੀ ਬੇਸਮੈਂਟ ਵਿੱਚ ਲੈ ਗਿਆ। ਉੱਥੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਬਲਾਤਕਾਰ ਕੀਤਾ ਗਿਆ।