Jalandhar

ਜਲੰਧਰ ਦੇ ਇਹ ਗੁਰੁਦਵਾਰਾ ਸਾਹਿਬ ਅੰਦਰ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ

ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਮਨਸੂਰਪੁਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਮਨਸੂਰਪੁਰ ਸਥਿਤ ਗੁਰੂ ਸਿੰਘ ਸਭਾ ਗੁਰੂਘਰ ਦੇ ਅੰਦਰ ਦਾਖਲ ਹੋ ਕੇ ਸ਼ਰਾਰਤੀ ਅਨਸਰਾਂ ਨੇ ਬੇਅਦਬੀ ਕੀਤੀ ਹੈ। ਅਣਪਛਾਤੇ ਮੁਲਜ਼ਮ ਗੁਰੂਘਰ ‘ਚ ਦਾਖਲ ਹੋ ਗਏ ਜਿੱਥੇ ਉਨ੍ਹਾਂ ਨੇ ਗੱਲਾ ਤੋੜ ਕੇ ਪੈਸੇ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਿੰਡ ਮਨਸੂਰਪੁਰ ਦੇ ਗੁਰੂਘਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਬੜੇ ਦੁਖੀ ਹਿਰਦੇ ਨਾਲ ਉਹ ਬੇਅਦਬੀ ਦੀ ਇਹ ਵੀਡੀਓ ਸਾਂਝੀ ਕਰ ਰਹੇ ਹਨ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ ‘ਤੇ ਨਾਸਤਿਕ ਕੱਟੜਪੰਥੀ ਤੰਬਾਕੂ ਖਾ ਕੇ ਥੁੱਕਦੇ ਹਨ। ਆਪਣੇ ਟਵੀਟ ‘ਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ 2015 ‘ਚ ਹੋਏ ਬੇਅਦਬੀ ਦੀਆਂ ਯਾਦਾਂ ਤਾਜ਼ਾ ਹੋ ਸਕਦੀਆਂ ਹਨ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਸੂਰਪੁਰ ਵਿਖੇ ਬੇਅਦਬੀ ਕਾਂਡ ਦੀ ਸਖ਼ਤ ਨਿਖੇਧੀ ਕਰਦਿਆਂ ਟਵੀਟ ਕੀਤਾ ਹੈ ਕਿ ਇਹ ਬਹੁਤ ਹੀ ਨਿੰਦਣਯੋਗ ਘਿਨੌਣਾ ਅਪਰਾਧ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦਿਆਂ ਲਿਖਿਆ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇ।

Leave a Reply

Your email address will not be published.

Back to top button