
ਜਲੰਧਰ ਦੇ ਸਕੂਲ ਵਿੱਚ ਦੂਸ਼ਿਤ ਪਾਣੀ ਪੀਣ ਨਾਲ ਬੱਚੇ ਬਿਮਾਰ ਹੋਏ ਹਨ। ਇਸ ਮਗਰੋਂ ਸਕੂਲ ਪ੍ਰਬੰਧਕਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਵਿੱਚ ਹਫੜਾ-ਦਫੜੀ ਮੱਚ ਗਈ ਹੈ। ਸੂਤਰਾਂ ਮੁਤਾਬਕ ਜਲੰਧਰ ਦੇ ਸ਼ਹਿਰ ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ ‘ਚ ਆਰਓ ਦਾ ਪਾਣੀ ਪੀਣ ਨਾਲ 12 ਬੱਚੇ ਬਿਮਾਰ ਹੋਏ ਹਨ। ਬਿਮਾਰ ਹੋਏ ਸਾਰੇ ਬੱਚੇ 10ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀ ਹਨ।
ਹਾਸਲ ਜਾਣਕਾਰੀ ਮੁਤਾਬਕ ਸਾਰੇ ਵਿਦਿਆਰਥੀਆਂ ਨੂੰ ਨਕੋਦਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਮੰਗਲਵਾਰ ਸਵੇਰ ਤੱਕ ਸਾਰਿਆਂ ਦੀ ਹਾਲਤ ਸੁਧਰ ਗਈ। ਸੋਮਵਾਰ ਨੂੰ ਸਕੂਲ ਵਿੱਚ ਛੁੱਟੀ ਦੌਰਾਨ ਇੱਕ ਦਰਜਨ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ