
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਯਮੁਨਾਨਗਰ ਤੋਂ ਕੀਤਾ ਗ੍ਰਿਫ਼ਤਾਰ
ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਯੂਟਿਊਬਰ ਨਵਦੀਪ ਸਿੰਘ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਮੁਲਜ਼ਮ ਹਾਰਦਿਕ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਾਰਦਿਕ ਵਜੋਂ ਹੋਈ ਹੈ, ਜੋ ਕਿ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹੈ। ਉਕਤ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਸੀ। ਪੁਲਿਸ ਮੁਲਜ਼ਮਾਂ ਤੋਂ ਹਥਿਆਰ ਅਤੇ ਹੋਰ ਗ੍ਰਨੇਡ ਬਰਾਮਦ ਕਰਨ ਵਿੱਚ ਰੁੱਝੀ ਹੋਈ ਹੈ।
ਇੰਫਲੂਐਂਸਰ ਦੇ ਘਰ ਦੇ ਨੇੜੇ ਹੀ ਲੁਕਾ ਕੇ ਰੱਖੇ ਹੋਏ ਸਨ ਹਥਿਆਰ ਤੇ ਗ੍ਰਨੇਡ
ਜਾਣਕਾਰੀ ਮੁਤਾਬਕ, ਜਲੰਧਰ ਦਿਹਾਤੀ ਪੁਲਿਸ ਨੇ ਰੋਜਰ ਸੰਧੂ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਯਮੁਨਾਨਗਰ ਦੇ ਸ਼ਾਦੀਪੁਰ ਪਿੰਡ ਦੇ ਰਹਿਣ ਵਾਲੇ ਹਾਰਦਿਕ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਉਹਨੂੰ ਹਥਿਆਰ ਬਰਾਮਦਗੀ ਲਈ ਰਾਏਪੁਰ-ਰਸੂਲਪੁਰ ਲੈ ਗਈ, ਜਿੱਥੇ ਉਸਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ‘ਚ ਹਾਰਦਿਕ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਹਾਲਾਂਕਿ ਐਨਕਾਊਂਟਰ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਵਲੋਂ ਹਜੇ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ।
ਯਮੁਨਾਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ। ਪੁਲਿਸ ਉਸ ਕੋਲੋਂ ਹੋਰ ਹਥਿਆਰ ਅਤੇ ਗ੍ਰਨੇਡ ਬਰਾਮਦ ਕਰਨ ਵਿੱਚ ਜੁਟੀ ਹੋਈ ਹੈ। ਐਨਕਾਊਂਟਰ ਰਾਜੇਪੁਰ ਬੱਲਾਂ ਦੇ ਨੇੜੇ ਕੀਤਾ ਗਿਆ। ਇਹ ਥਾਂ ਇੰਫਲੂਐਂਸਰ ਦੇ ਘਰ ਤੋਂ ਥੋੜ੍ਹੀ ਹੀ ਦੂਰੀ ‘ਤੇ ਹੈ, ਜਿੱਥੇ ਇਹ ਵਾਰਦਾਤ ਹੋਈ ਸੀ। ਅਪਰਾਧ ਸਥਲ ‘ਤੇ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਰਮੀਤ ਸਿੰਘ ਸਮੇਤ ਹੋਰ ਅਧਿਕਾਰੀ ਪਹੁੰਚ ਚੁੱਕੇ ਹਨ।
ਪੰਜਾਬ ਪੁਲਸ ਦਾ ਜਲੰਧਰ ”ਚ ਗ੍ਰਨੇਡ ਹਮਲੇ ਮਗਰੋਂ ਐਕਸ਼ਨ, ਪਾਕਿ ਡੌਨ ਸ਼ਹਿਜ਼ਾਦ ਭੱਟੀ ਦਾ ਇੰਸਟਾਗ੍ਰਾਮ ਭਾਰਤ ”ਚ ਬੈਨ
ਜਲੰਧਰ ਵਿਖੇ ਯੂ-ਟਿਊਬਰ ਤੇ ਇੰਫਲੂਐਂਸਰ ਨਵਦੀਪ ਸਿੰਘ ਸੰਧੂ ਉਰਫ਼ ਡਾ. ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਸ ਨੇ ਸਖ਼ਤ ਐਕਸ਼ਨ ਲਿਆ ਹੈ। ਪੰਜਾਬ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਦਾ ਇੰਸਟਾਗ੍ਰਾਮ ਭਾਰਤ ਵਿਚ ਬੈਨ ਕਰਵਾ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲਾ ਬੀਤੇ ਦਿਨ ਕਰਵਾਇਆ ਗਿਆ ਸੀ ਅਤੇ ਇਸ ਦੀ ਜ਼ਿੰਮੇਵਾਰੀ ਭੱਟੀ ਨੇ ਖ਼ੁਦ ਇੰਸਟਾਗ੍ਰਾਮ ‘ਤੇ ਵੀਡੀਓ ਪੋਸਟ ਕਰਕੇ ਲਈ ਸੀ।