
ਜਲੰਧਰ ਦੇ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਪਰੰਪਾਰ ਸਿੰਘ ਨਾਂ ਦਾ ਇਹ ਨੌਜਵਾਨ ਬੀਤੇ ਅਪ੍ਰੈਲ ਮਹੀਨੇ ਵਿੱਚ ਹੀ ਪੜ੍ਹਾਈ ਲਈ ਵਿਦੇਸ਼ ਗਿਆ ਸੀ।
ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਐ। ਵੱਡੇ ਦਰਦ ਵਿੱਚੋਂ ਲੰਘ ਰਹੇ ਇਸ ਪਰਿਵਾਰ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਦੀ ਅਪੀਲ ਕੀਤੀ ਐ।