ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪਿੰਡ ਪਤਿਆਲਾ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਬੋਲੈਰੋ ਗੱਡੀ ਸਵਾਰ ਪਿਉ-ਪੁੱਤਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਟਾਇਰ ਫਟ ਗਿਆ ਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ‘ਚ ਜਾ ਟਕਰਾਈ। ਹਾਦਸਾ ਭਿਆਨਕ ਸੀ ਕਿ ਗੱਡੀ ਦੇ ਦੋ ਟੁਕੜੇ ਹੋ ਗਏ। ਹਾਦਸੇ ਦੌਰਾਨ ਗੱਡੀ ‘ਚ ਸਵਾਰ ਸ਼ਿੰਦਰਪਾਲ ਸਿੰਘ ਪੁੱਤਰ ਦਰਸ਼ੂ ਵਾਸੀ ਕਾਕੜਾ (ਸ਼ਾਹਕੋਟ) ਜ਼ਿਲ੍ਹਾ ਜਲੰਧਰ ਅਤੇ ਉਸਦੇ ਪੁੱਤਰ ਰੋਹਿਤ ਦੀ ਮੌਤ ਹੋ ਗਈ, ਜਦਕਿ ਗੱਡੀ ਵਿਚ ਸਵਾਰ ਗੌਰਵ ਪੁੱਤਰ ਰਵੀ ਜ਼ਖਮੀ ਹੋ ਗਿਆ
ਕੈਂਟਰ ਨੇ ਕਾਰ ਨੂੰ ਮਾਰੀ ਭਿਆਨਕ ਟੱਕਰ, ਅੰਮ੍ਰਿਤਸਰ ਦੇ 4 ਲੋਕਾਂ ਦੀ ਮੌਤ
ਕਰਨਾਲ ‘ਚ ਸ਼ੁੱਕਰਵਾਰ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਤੇ 4 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ PGI ਰੋਹਤਕ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਜੀਟੀ ਰੋਡ ‘ਤੇ ਤਰਾਵੜੀ ਨੇੜੇ ਵਾਪਰਿਆ। ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਤਰਾਵੜੀ ਥਾਣੇ ਦੇ ਇੰਚਾਰਜ ਸੰਦੀਪ ਸਿੰਘ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਰਨਾਲ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਇਕ ਵਾਹਨ ਦਾ ਟਾਇਰ ਪੰਕਚਰ ਹੋ ਗਿਆ। ਇਸ ਦੌਰਾਨ ਗਸ਼ਤ ‘ਤੇ ਤਾਇਨਾਤ ਸਟੇਸ਼ਨ ਦਾ ਇਕ ਹੈੱਡ ਕਾਂਸਟੇਬਲ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਅਚਾਨਕ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਕੈਂਟਰ ਆਇਆ ਅਤੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗੱਡੀ ਸਾਹਮਣੇ ਖੜ੍ਹੇ ਦੂਜੇ ਵਾਹਨ ਨਾਲ ਟਕਰਾ ਗਈ।
ਜ਼ਖ਼ਮੀ ਹੋਏ 3 ਵਿਅਕਤੀਆਂ ਨੇ ਕਰਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਚ ਦਮ ਤੋੜ ਦਿੱਤਾ, ਜਦੋਂਕਿ ਚੌਥੇ ਵਿਅਕਤੀ ਦੀ PGI ਰੋਹਤਕ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ।