Jalandhar
ਜਲੰਧਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਅੱਜ ਫਿਰ ਹੋਈ ਗੋਲੀਬਾਰੀ, 3 ਗੈਂਗਸਟਰ ਗ੍ਰਿਫ਼ਤਾਰ
ਜਲੰਧਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਅੱਜ ਫਿਰ ਹੋਈ ਗੋਲੀਬਾਰੀ, 3 ਗੈਂਗਸਟਰ ਗ੍ਰਿਫ਼ਤਾਰ
ਜਲੰਧਰ ਸਿਟੀ ਪੁਲਿਸ ਅਤੇ ਪੰਜਾਬ ਦੇ ਸਪੈਸ਼ਲ ਸੈੱਲ ਦਾ ਕੁਖਿਆਤ ਗੈਂਗਸਟਰ ਵਿੱਕੀ ਗੌਂਡਰ ਦੇ ਸਾਥੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ ਹੈ। ਇਸ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਅਤੇ ਉਸ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਗੋਲੀ ਗੈਂਗਸਟਰ ਦੀ ਲੱਤ ‘ਤੇ ਲੱਗੀ
ਇਹ ਪੁਲਿਸ ਮੁਕਾਬਲਾ ਅੱਜ ਸਵੇਰੇ ਲਗਭਗ 10.10 ਵਜੇ ਸਿਟੀ ਸਦਰ ਥਾਣੇ ਅਧੀਨ ਪੈਂਦੇ ਪਿੰਡ ਜਮਸ਼ੇਰ ਖੇੜਾ ਨੇੜੇ ਹੋਇਆ। ਜਿਥੇ ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ। ਦੋਵਾਂ ਪਾਸਿਆਂ ਤੋਂ ਕੁੱਲ 8 ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹਰਪ੍ਰੀਤ ਖੇੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਕਾਬੂ ਕੀਤੇ ਗਏ ਇਨ੍ਹਾਂ ਬਦਮਾਸ਼ਾਂ ਤੋਂ ਹਥਿਆਰਾਂ ਦੀ ਰਿਕਵਰੀ ਲੈਣ ਲਈ ਲਿਜਾਇਆ ਜਾ ਰਿਹਾ ਸੀ। ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਪੁਲਿਸ ਨੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ।