
ਜਲੰਧਰ /ਚਾਹਲ
ਜਲੰਧਰ ਦੇ ਪੁਲਿਸ ਕਮਿਸ਼ਨ ਸ਼੍ਰੀ ਸਵਪਨ ਸ਼ਰਮਾ ਨੇ ਭਰਿਸ਼ਟਾਚਾਰ ਦੇ ਖਿਲਾਫ ਤੁਰੰਤ ਐਕਸ਼ਨ ਲੈਂਦੇ ਹੋਏ ਜਲੰਧਰ ਦੇ ਇਸ ਥਾਣੇ ਦੇ ਇੰਸਪੈਕਟਰ ਨੂੰ ਗਿਰਫਤਾਰ ਕੀਤਾ ਹੈ ਜਾਣਕਾਰੀ ਮੁਤਾਬਕ ਥਾਣਾ ਰਾਮਾ ਮੰਡੀ ਦੇ ਇੰਸਪੈਕਟਰ ਰਾਜੇਸ਼ ਅਰੋੜਾ ਨੇ ਲੱਖਾਂ ਰੁਪਏ ਦੀ ਰਿਸ਼ਵਤ ਲਈ ਸੀ ਜਿਸ ਕਾਰਨ ਹੀ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਣਕਾਰੀ ਮੁਤਾਬਿਕ ਪਿਛਲੇ ਦਿਨੀ ਰਜੇਸ਼ ਅਰੋੜਾ ਨੇ ਇੱਕ ਸਪਾ ਸੈਂਟਰ ਵਿੱਚ ਰੇਡ ਕੀਤੀ ਸੀ ਅਤੇ ਫਿਰ ਉਨ੍ਹਾਂ ਤੋਂ ਮੋਟੀ ਰਕਮ ਵਸੂਲ ਕੇ ਛੱਡ ਦਿੱਤਾ ਗਿਆ ਸੀ ਪੁਲਿਸ ਕਮਿਸ਼ਨਰ ਵਲੋਂ ਉਕਤ ਮਾਮਲੇ ਦੀ ਜਾਂਚ ਕਰਨ ਤੋਂ ਦੋਸ਼ੀ ਪਾਏ ਗਏ ਥਾਣਾ ਰਾਮਾ ਮੰਡੀ ਇਨਚਾਰਜ ਨੂੰ ਗ੍ਰਿਫਤਾਰ ਕੀਤਾ ਗਿਆ ਹੈ
ਇਸ ਐਫਆਈਆਰ ਵਿੱਚ ਰਾਜੇਸ਼ ਅਰੋੜਾ ਤੋਂ ਇਲਾਵਾ 2 ਹੋਰ ਪੁਲਿਸ ਅਫਸਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਦੇ ਨਾਂ ਸੰਦੀਪ ਅਤੇ ਅਨਵਰ ਹਨ। ਦੱਸਿਆ ਜਾ ਰਿਹਾ ਹੈ ਕਿ ਐੱਸਐੱਚਓ ਰਾਜੇਸ਼ ਅਰੋੜਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਐੱਫਆਈਆਰ ਨੰਬਰ 337 ਦੀ ਜਾਂਚ ਕੀਤੀ ਜਾ ਰਹੀ ਹੈ