Jalandhar

ਜਲੰਧਰ ਪੁਲਿਸ ‘ਚ ਮੱਚੀ ਹਾਹਾਕਾਰ, SHO ਸਣੇ 2 ਪੁਲਿਸ ਮੁਲਾਜ਼ਮ ਸਸਪੈਂਡ

Outcry in Jalandhar Police, 2 police personnel including SHO suspended

 ਸ਼ਾਹਕੋਟ ਦੇ ਅਧੀਨ ਆਉਂਦੇ ਮਹਿਤਪੁਰ ਦੇ ਪ੍ਰਮੁੱਖ ਲੋਕਾਂ ਨੇ ਡੀਐਸਪੀ ਸ਼ਾਹਕੋਟ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਥਾਣਾ ਮਹਿਤਪੁਰ ਦੇ ਐਸਐਚਓ ਦੀ ਮੌਜੂਦਗੀ ਵਿੱਚ ਦਲਿਤ ਭਾਈਚਾਰੇ ਦੇ ਬੱਚਿਆਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਉਨ੍ਹਾਂ ਦੇ ਗੁਪਤ ਅੰਗਾਂ ਨਾਲ ਛੇੜਛਾੜ ਕੀਤੀ ਗਈ ਅਤੇ ਉਨ੍ਹਾਂ ਨੂੰ ਨੰਗਾ ਕਰਕੇ ਨੱਚਣ ਲਈ ਮਜਬੂਰ ਕੀਤਾ ਗਿਆ, ਇਸਦੇ ਨਾਲ ਹੀ ਉਨ੍ਹਾਂ ਨਾਲ ਅਣਮਨੁੱਖੀ ਅੱਤਿਆਚਾਰ ਕੀਤੇ ਗਏ। ਜਦੋਂ ਇਸ ਘਟਨਾ ਦੀ ਜਾਣਕਾਰੀ ਲੋਕਾਂ ਤੱਕ ਪਹੁੰਚੀ ਤਾਂ ਲੋਕ ਗੁੱਸੇ ਵਿੱਚ ਥਾਣਾ ਮਹਿਤਪੁਰ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਨ ਲੱਗੇ।

ਲੋਕਾਂ ਨੇ ਮੰਗ ਕੀਤੀ ਕਿ ਇਸ ਘਟਨਾ ਨਾਲ 4 ਤੋਂ 5 ਪੁਲਿਸ ਕਰਮਚਾਰੀ ਸਬੰਧਤ ਹਨ, ਪਰ ਸਿਰਫ 2 ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਨੰਬਰਦਾਰ ਅਸ਼ਵਨੀ ਧਾਰੀਵਾਲ, ਕੌਂਸਲਰ ਕ੍ਰਾਂਤੀਜੀਤ ਸਿੰਘ, ਕੈਪਟਨ ਰਾਜਵਿੰਦਰ ਸ਼ਰਮਾ, ਅਨੁਪਮ ਸੂਦ, ਰਾਕੇਸ਼ ਮਹਿਤਾ, ਪੰਕਜ ਕੁਮਾਰ, ਮੰਗਾ, ਜਸਬੀਰ ਸਿੰਘ, ਕੁਲਦੀਪ ਚੰਦ ਆਦਿ ਪਤਵੰਤੇ ਹਾਜ਼ਰ ਸਨ।

ਅਣਮਨੁੱਖੀ ਅੱਤਿਆਚਾਰਾਂ ਦੇ ਸਬੰਧ ਵਿੱਚ ਜਦੋਂ ਡੀਐਸਪੀ ਨੂੰ ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਹਿਤਪੁਰ ਥਾਣੇ ਦੇ ਐਸਐਚਓ ਲਖਬੀਰ ਸਿੰਘ ਅਤੇ ਐਸਐਚਓ ਧਰਮਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

 

Back to top button