Jalandhar
ਜਲੰਧਰ ਪੁਲਿਸ ਵਲੋਂ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਵਿਦੇਸ਼ੀ ਹਥਿਆਰਾਂ ਸਣੇ ਗ੍ਰਿਫਤਾਰ
Jalandhar Commissionerate Police arrested 5 accomplices of terrorist Lakhbir Landa with weapons
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਜਾਲ ਵਿਛਾਇਆ ਹੋਇਆ ਸੀ। 15 ਦਿਨਾਂ ਦੀ ਕਾਰਵਾਈ ਤੋਂ ਬਾਅਦ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਪੰਜ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।