
ਬਹਾਦਰ ਪੁਲਿਸ ਕਰਮਚਾਰੀ ਮਨਦੀਪ ਸਿੰਘ ਨੇ ਗੋਲੀ ਲੱਗਣ ਦੇ ਬਾਵਜੂਦ ਵੀ ਨਸ਼ਾ ਤਸਕਰ ਨੂੰ ਕੀਤਾ ਕਾਬੂ – SSP ਸਵਰਨਦੀਪ ਸਿੰਘ
ਜਲੰਧਰ, ਐਚ ਐਸ ਚਾਵਲਾ।ਐਸ ਐਸ ਚਾਹਲ
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਮਾਜ ਦੇ ਭੈੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, (ਤਫਤੀਸ਼), ਜਲੰਧਰ ਦਿਹਾਤੀ, ਸ਼੍ਰੀ ਜਤਿੰਦਰ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਨੇ ਇੱਕ ਅੰਤਰ ਰਾਸ਼ਟਰੀ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ (02 ਕਿੱਲੋਗ੍ਰਾਮ), ਸਮੇਤ ਪਿਸਟਲ 01 ਅਤੇ ਜਿੰਦਾ ਰੌਂਦਾਂ 05 ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਿਲਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 16.10.2022 ਨੂੰ ਮੁਕੱਦਮਾ ਨੰਬਰ 111 ਮਿਤੀ 21.05.2022 ਜੁਰਮ 21ਬੀ/29-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਵਿੱਚ ਦੋਸ਼ੀ ਗੁਰਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੰਜਢੇਰਾ ਨੂੰ ਉਕਤ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਗਗਨਦੀਪ ਸਿੰਘ ਉਰਵ ਮੋਰ ਵਾਸੀ ਸਰਵਣ ਪਾਰਕ ਰਾਹੋਂ ਰੋਡ ਲੁਧਿਆਣਾ ਪਾਸੋਂ ਮੋਗਾ ਸਾਈਡ ਤੋਂ ਹੈਰੋਇਨ ਲਿਆ ਕੇ ਵੇਚਦਾ ਹੈ। ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦੇ ਹੋਏ, ਨਸ਼ਾ ਤਸਕਰਾਂ ਦੀ ਜੜ੍ਹ ਤੱਕ ਪਹੁੰਚਣ ਲਈ ਮੋਗਾ ਸਿਟੀ ਏਰੀਆ ਵਿੱਚ ਰੋਡ ਕੀਤਾ, ਜਿੱਥੇ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ। ਇਸ ਦੌਰਾਨ ਸੀ-2 ਮਨਦੀਪ ਸਿੰਘ ਨੰਬਰ 991/ਜਲੰਧਰ ਦਿਹਾਤੀ ਦੇ ਗੋਲੀ ਲੱਗ ਗਈ। ਜੋ ਸੀ-2 ਮਨਦੀਪ ਸਿੰਘ ਨੇ ਗੋਲੀ ਲੱਗਣ ਦੇ ਬਾਵਜੂਦ ਵੀ ਇਸ ਕ੍ਰਮਚਾਰੀ ਨੇ ਬਹਾਦਰੀ ਦਾ ਸਬੂਤ ਦਿੰਦੇ ਹੋਏ, ਇੱਕ ਨਸ਼ਾ ਤਸਕਰ ਗਗਨਦੀਪ ਨੂੰ ਕਾਬੂ ਕਰ ਲਿਆ, ਜਦ ਕਿ ਉਸਦਾ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਜਖਮੀ ਪੁਲਿਸ ਕ੍ਰਮਚਾਰੀ ਨੂੰ ਸਿਵਲ ਹਸਪਤਾਲ ਮੋਗਾ ਤੋਂ ਮੁਢਲੀ ਡਾਕਟਰੀ ਸਹਾਇਤਾ ਦਿਵਾਉਣ ਉਪਰੰਤ ਇਲਾਜ ਲਈ ਗਲੋਬਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ, ਜੇਰੇ ਉਹ ਇਲਾਜ ਹੈ। ਦੋਸ਼ੀ ਗਗਨਦੀਪ ਸਿੰਘ ਉਰਫ ਮੋਰ ਪੁੱਤਰ ਤੀਰਥ ਸਿੰਘ ਵਾਸੀ ਮਕਾਨ ਨੰਬਰ 1149/92, ਗਲੀ ਨੰਬਰ 02 ਸਰਵਣ ਪਾਰਕ ਰਾਹੋਂ ਰੋਡ ਥਾਣਾ ਟਿੱਬੋਵਾਲਾ ਲੁਧਿਆਣਾ ਦੀ ਨਿਸ਼ਾਨਦੇਹੀ ਤੇ 02 ਕਿੱਲੋਗ੍ਰਾਮ ਹੈਰੋਇਨ, 01 ਪਿਸਟਲ ਅਤੇ ਜਿੰਦਾ 05 ਜਿੰਦਾ ਰੌਂਦ ਬਰਾਮਦ ਕੀਤੇ ਗਏ।
ਇਸ ਤੋਂ ਇਲਾਵਾ ਦੋਸ਼ੀ ਗਗਨਦੀਪ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੇ ਖਿਲਾਫ ਪਹਿਲਾਂ ਵੀ ਇੱਕ ਕਤਲ ਦਾ ਮੁਕੱਦਮਾ ਦਰਜ ਰਜਿਸਟਰ ਹੈ, ਜਿਸ ਵਿੱਚ ਉਸ ਵੱਲੋਂ ਅਮਿਤ ਕੁਮਾਰ ਵਾਸੀ ਰਾਹੋਂ ਰੋਡ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ ਇਸ ਕੇਸ ਵਿੱਚ ਪੁਲਿਸ ਵੱਲੋਂ ਇਸਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ। ਜੋ ਜੇਲ੍ਹ ਵਿੱਚ ਇਸਦੇ ਨਸ਼ਾ ਤਸਕਰਾਂ ਨਾਲ ਲਿੰਕ ਹੋ ਗਏ ਸੀ।