
ਜਲੰਧਰ (ਦਿਹਾਤੀ) ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ 8 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਲਿਆਂਦੀ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਉਹ ਕਈ ਮਾਮਲਿਆਂ ’ਚ ਲੁੜੀਂਦਾ ਹੈ ਅਤੇ ਉਸ ਦੇ ਦੋ ਸਾਥੀਆਂ ਨੂੰ 14 ਕਿੱਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।