ਜਲੰਧਰ ਪੁਲਿਸ ਵਲੋਂ ਲਖਵੀਰ ਲੰਡਾ ਗੈਂਗ ਦੇ 5 ਖ਼ਤਰਨਾਕ ਗੈਂਗਸਟਰ ਭਾਰੀ ਹਥਿਆਰਾਂ ਸਣੇ ਗ੍ਰਿਫਤਾਰ, ਦੇਖੋ ਵੀਡੀਓ
Jalandhar police arrested 5 dangerous gangsters of Lakhvir Landa gang with heavy weapons, see video

ਜਲੰਧਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕਰ ਲਈ।
ਡੀਜੀਪੀ ਪੰਜਾਬ ਗੋਰਵ ਯਾਦਵ ਵਲੋਂ ਦਿੱਤੀ ਗਈ ਹੈ। ਜਿੰਨ੍ਹਾਂ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਵੀ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਿਸ ‘ਚ ਪੁਲਿਸ ਨੂੰ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਬਦਮਾਸ਼ਾਂ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਲਈ ਪਹਿਲਾਂ ਵੀ ਪੁਲਿਸ ਵਲੋਂ ਕੇਸ ਦਰਜ ਕੀਤੇ ਹੋਏ ਹਨ।
ਡੀਜੀਪੀ ਪੰਜਾਬ ਗੋਰਵ ਯਾਦਵ ਨੇ ਐਕਸ ‘ਤੇ ਲਿਖਿਆ ਕਿ, “ਸੰਗਠਿਤ ਅਪਰਾਧ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਇਸ ਗਿਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕਈ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।”