IndiaJalandhar

ਜਲੰਧਰ ਪੁਲਿਸ ਵਲੋਂ 12.5 ਕਿੱਲੋ ਹੈਰੋਇਨ ਸਣੇ ਭਗੌੜਾ ਫ਼ੌਜੀ ਗ੍ਰਿਫ਼ਤਾਰ

Jalandhar police arrested a fugitive soldier with 12.5 kg of heroin

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪਾਕਿਸਤਾਨ ਸਥਿਤ ਹੈਰੋਇਨ ਸਮੱਗਲਿੰਗ ਰੈਕੇਟ ਦੇ ਮੁੱਖ ਸਰਗਨਾ ਅਤੇ ਫੌਜ ਦੇ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ ਫ਼ੌਜੀ ਨੂੰ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਫ਼ੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਦੇ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਨੂੰ ਬਦਨਾਮ ਭਗੌੜਾ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਚਲਾ ਰਿਹਾ ਹੈ, ਜੋ ਇਸ ਸਮੇਂ ਦੁਬਈ ਤੋਂ ਇਸ ਕਾਰਟੇਲ ਨੂੰ ਚਲਾ ਰਿਹਾ ਹੈ। ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਗੈਂਗਸਟਰ ਸਮੱਗਲਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 15 ਤੋਂ 20 ਕੇਸ ਦਰਜ ਹਨ, ਜਿਨ੍ਹਾਂ ਵਿੱਚ ਦੋ ਕਤਲ ਕੇਸ ਵੀ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਭਰੋਸੇਯੋਗ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਜਲੰਧਰ ਦੇ ਪਿੰਡ ਕੰਗਣੀਵਾਲ ਦੇ ਨਹਿਰੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾ ਕੇ ਅੰਮ੍ਰਿਤਪਾਲ ਫੌਜੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਉਪਰੰਤ ਕੀਤੀ ਤਫ਼ਤੀਸ਼ ਦੌਰਾਨ ਮੁਲਜ਼ਮਾਂ ਵੱਲੋਂ ਦੱਸੇ ਗਏ ਸਥਾਨ ਤੋਂ ਤਰਨਤਾਰਨ ਤੋਂ ਜੋਧਪੁਰ ਪਿੰਡ ਨੂੰ ਜਾਂਦੀ ਲਿੰਕ ਸੜਕ ਤੋਂ 12.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਪਲੈਟੀਨਾ ਮੋਟਰਸਾਈਕਲ (ਪੀਬੀ 08 ਈਐਲ 5952) ਜਿਸ ’ਤੇ ਮੁਲਜ਼ਮ ਅੰਮ੍ਰਿਤਪਾਲ ਫੌਜੀ ਸਵਾਰ ਸੀ, ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ ਸੀ.ਆਈ.ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਨੂੰ ਅਤੇ ਉਸ ਦੇ ਸਾਥੀ ਨੂੰ ਪਿਛਲੇ ਮਹੀਨੇ ਅਖਨੂਰ ਸੈਕਟਰ ਤੋਂ 50 ਕਿਲੋ ਹੈਰੋਇਨ ਦੀ ਖੇਪ ਮਿਲੀ ਸੀ, ਜਿਸ ਵਿੱਚੋਂ 33 ਕਿਲੋ ਹੈਰੋਇਨ ਉਸ ਦੇ ਸਾਥੀ ਸਰਤਾਜ ਕੋਲ ਸੀ, ਜਿਸ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਸ ਨੇ ਦੱਸਿਆ ਕਿ ਅੰਮ੍ਰਿਤਪਾਲ ਫੌਜੀ ਦੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੇ ਬਾਕੀ ਬਚੀ ਹੈਰੋਇਨ ਕਿਸੇ ਖਾਲੀ ਥਾਂ ‘ਤੇ ਛੁਪਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੋਰ ਸਬੰਧ ਸਥਾਪਤ ਕਰਨ ਲਈ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ।

Back to top button