ਜਲੰਧਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ
Jalandhar administration announces 3-day holiday in schools from tomorrow

ਜਲੰਧਰ / ਅਮਨਦੀਪ ਰਾਜਾ
ਜਲੰਧਰ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਜਲੰਧਰ, ਫਿਲੌਰ, ਗੁਰਾਇਆ, ਬਿਲਗਾ, ਸ਼ਾਹਕੋਟ, ਨਕੋਦਰ, ਭੋਗਪੁਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
SGPC ਕਾਲਜ ‘ਚ ਸਟਿੱਕਰ ਵਾਲੀ ਗੱਡੀ ‘ਚੋਂ ਸ਼ਰਾਬ ਬਰਾਮਦ
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ 20 ਦਸੰਬਰ ਤੋਂ 23 ਦਸੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਹੁਕਮ ਸ਼ੁੱਕਰਵਾਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਾਰੀ ਕੀਤਾ ਹੈ। ਜਿੱਥੇ ਚੋਣਾਂ ਦੇ ਮੱਦੇਨਜ਼ਰ ਬੂਥ ਬਣਾਏ ਜਾਣੇ ਹਨ।

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਜਿਸ ਤੋਂ ਬਾਅਦ ਨਤੀਜੇ ਵੀ ਸ਼ਾਮ ਤੱਕ ਸਾਹਮਣੇ ਆ ਜਾਣਗੇ। ਸ਼ਹਿਰਾਂ ਦੀ ਸਰਕਾਰ ਯਾਨੀ ਕੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀ ਤਰ੍ਹਾਂ ਜੋਰ ਲਗਾਇਆ ਜਾ ਰਿਹਾ ਹੈ।