ਜਲੰਧਰ ਪੱਛਮੀ ਹਲਕੇ ‘ਚ ਨਾਜਾਇਜ਼ ਉਸਾਰੀਆਂ ਤੇ ਕਦੋ ਚਲੇਗਾ ਨਿਗਮ ਦਾ ਪੀਲਾ ਪੰਜਾਂ ?
ਨਗਰ ਨਿਗਮ ਵੱਲੋਂ ਨਾਜਾਇਜ਼ ਤੌਰ ’ਤੇ ਬਣੀਆਂ ਦੁਕਾਨਾਂ ਅਤੇ ਕੋਠੀਆਂ ਤੋਂ ਲੱਖਾਂ ਰੁਪਏ ਦੀ ਮਾਰੀ ਜਾ ਰਹੀ ਠੱਗੀ
ਜਲੰਧਰ / ਬਿਓਰੋ ਰਿਪੋਰਟ
ਜਲੰਧਰ ਪੱਛਮੀ ਹਲਕਾ ‘ਚ ਨਾਜਾਇਜ਼ ਉਸਾਰੀਆਂ ਨੇ ਜ਼ੋਰ ਫੜ ਲਿਆ ਹੈ। ਬਸਤੀ ਗੁਜਾ ਵਿੱਚ ਬਾਬਾ ਬਾਲਕਨਾਥ ਮੰਦਰ ਦੇ ਸਾਹਮਣੇ ਕਈ ਦੁਕਾਨਾਂ ਦੀ ਨਾਜਾਇਜ਼ ਉਸਾਰੀਆਂ ਹੋਈਆਂ ਹਨ। ਇਸ ਦੇ ਨਾਲ ਹੀ ਕਈ ਕੋਠੀਆਂ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਜਾ ਰਹੀਆਂ ਹਨ। ਨਗਰ ਨਿਗਮ ਵੱਲੋਂ ਨਾਜਾਇਜ਼ ਤੌਰ ’ਤੇ ਬਣੀਆਂ ਦੁਕਾਨਾਂ ਅਤੇ ਕੋਠੀਆਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਜਾ ਰਹੀ ਹੈ।
ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ ਨਾਮਕ ਬਿਲਡਰ ਨੇ ਪੱਛਮੀ ਹਲਕੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਨਾਜਾਇਜ਼ ਉਸਾਰੀਆਂ ਕਰਵਾ ਕੇ ਨਿਗਮ ਦੇ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ। ਇਸ ਦੀਆਂ ਸ਼ਿਕਾਇਤਾਂ ਨਿਗਮ ਕਮਿਸ਼ਨਰ ਤੱਕ ਵੀ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਜਦੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।