
ਜਲੰਧਰ ਦੇ ਬੱਸ ਸਟੈਂਡ ‘ਤੇ ਸਵਾਰੀਆਂ ਨੂੰ ਲੈ ਕੇ ਦੋ ਬੱਸਾਂ ਦੇ ਡਰਾਈਵਰ ਆਹਮੋ -ਸਾਹਮਣੇ ਹੋ ਗਏ ਹਨ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿੱਚ ਦੋਵਾਂ ਨੇ ਇੱਕ ਦੂਜੇ ਨਾਲ ਸਮਝੌਤਾ ਕਰ ਲਿਆ। ਇਹ ਝਗੜਾ ਜਲੰਧਰ ਦੇ ਬੱਸ ਸਟੈਂਡ ਕਪੂਰਥਲਾ ਕਾਊਂਟਰ ‘ਤੇ ਹੋਇਆ ਹੈ।
ਜਦੋਂ ਦੋਵੇਂ ਬੱਸਾਂ ਦੇ ਡਰਾਈਵਰ ਅਤੇ ਸਵਾਰੀਆਂ ਨੂੰ ਲੈ ਕੇ ਇੱਕ-ਦੂਜੇ ਨਾਲ ਕੁੱਟਮਾਰ ਕਰ ਰਹੇ ਸੀ ਤਾਂ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਦੋਵਾਂ ਦੀ ਪੂਰੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਹਾਲਾਂਕਿ ਦੋਵਾਂ ਵਿੱਚੋਂ ਕੋਈ ਵੀ ਸ਼ਿਕਾਇਤ ਲੈ ਕੇ ਥਾਣੇ ਨਹੀਂ ਗਿਆ।
ਇਸ ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋਵੇਂ ਬੱਸਾਂ ਦੇ ਡਰਾਈਵਰ ਆਪਸ ‘ਚ ਭਿੜ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਲੋਕ ਇਸ ਸਾਰੇ ਲੜਾਈ ਦੀ ਵੀਡੀਓ ਬਣਾਉਂਦੇ ਰਹੇ ਪਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਹੀ ਵਿਭਾਗ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਛੁਡਵਾਇਆ ਅਤੇ ਸਾਰਾ ਮਾਮਲਾ ਸ਼ਾਂਤ ਕਰਵਾਇਆ।