
ਜਲੰਧਰ ਤੋਂ ਇਹ ਪੁਲਿਸ ਅਧਿਕਾਰੀ ਹੋ ਸਕਦੈ ਬਾਜਪਾ ਦਾ ਉਮੀਦਵਾਰ! ਸਾਬਕਾ DCP ਰਾਜਿੰਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ
ਜਲੰਧਰ/ਚਾਹਲ
ਮਹਾਨਗਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨ ਲਗਾਤਾਰ ਬਦਲ ਰਹੇ ਹਨ। ਜਲੰਧਰ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੀ ਰਾਜਨੀਤੀ ਵਿੱਚ ਡੀਸੀਪੀ ਰਹੇ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਕਰਤਾਰਪੁਰ ਤੋਂ ਵਿਧਾਇਕ ਬਣ ਚੁੱਕੇ ਹਨ ਅਤੇ ਹੁਣ ਇਸ ਵਾਰ ਰਾਜਿੰਦਰ ਸਿੰਘ ਲੋਕ ਸਭਾ ਉਪ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਭਾਜਪਾ ਦੇ ਕੇਂਦਰੀ ਮੰਤਰੀ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰ ਲਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਹੋਣਗੇ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਰਜਿੰਦਰ ਸਿੰਘ ਨੇ ਕਿਹਾ, ‘ਮੈਂ ਆਪ ਕਾ ਹੋ ਗਿਆ, ਪਾਰਟੀ ਮੈਨੂੰ ਜੋ ਜ਼ਿੰਮੇਵਾਰੀ ਸੌਂਪੇਗੀ, ਮੈਂ ਉਸ ਨੂੰ ਪੂਰਾ ਕਰਾਂਗਾ।’
[url=https://pint77.com] In Etsy, Amazon, eBay, Shopify Pinterest+SEO + artificial intelligence give high sales results[/url]