
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਵੇਗੀ ਤੇ ਇਸ ਦੇ ਨਤੀਜੇ 13 ਮਈ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਇੱਥੋਂ ਦੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਲਈ ਅੱਜ ਵੋਟਿੰਗ ਦਾ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ 20 ਅਪ੍ਰੈਲ ਹੈ।