
ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੀਟਿੰਗ ਪਿੱਛੋਂ ਫ਼ੈਸਲਾ ਲਿਆ ਗਿਆ।
ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੀਟਿੰਗ ਪਿੱਛੋਂ ਫ਼ੈਸਲਾ ਲਿਆ। ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਤੇ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੇ ਟਰੱਕ ਟੈਂਕਰ ਅਪਰੇਟਰਜ਼ ਯੂਨੀਅਨ ਦੀ ਹੜਤਾਲ ਖਤਮ ਹੋਣ ਦਾ ਐਲਾਨ ਕੀਤਾ ਹੈ। ਜਲੰਧਰ ਦੇ ਤੇਲ ਡਿਪੂ ਤੋਂ ਜਲੰਧਰ ਤੇ ਆਸ-ਪਾਸ ਦੇ ਸ਼ਹਿਰਾਂ ਨੂੰ ਤੇਲ ਦੀ ਸਪਲਾਈ 2 ਘੰਟੇ ‘ਚ ਸ਼ੁਰੂ ਹੋ ਜਾਵੇਗੀ।