ਪੰਜਾਬ ਦੇ ਮੋਹਾਲੀ ਜ਼ਿਲ੍ਹੇ ਸਮੇਤ ਜਲੰਧਰ, ਜ਼ਿਲ੍ਹਾ ਰੂਪਨਗਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਗਿਆ ਹੈ। ਹੁਣ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿੱਚ ਭਲਕੇ ਸੰਭਾਵਿਤ ਮੀਹ ਦੇ ਚਲਦਿਆਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਸੇ ਤਰ੍ਹਾਂ ਪੰਜਾਬ ਸਰਕਾਰ ਨੇ 5 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।