
ਜਲੰਧਰ ਹਾਈਵੇਅ ‘ਤੇ ਆ ਰਹੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ, ਦੋ ਜ਼ਖਮੀ
ਫਗਵਾੜਾ ਨੇੜੇ ਜਲੰਧਰ ਆ ਰਹੀ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਅੱਜ ਸਵੇਰੇ ਵਾਪਰੇ ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਦੌਰਾਨ ਇੱਕ ਵਿਅਕਤੀ ਅਤੇ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਪੁਲ ‘ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਲੋਕਾਂ ਨੂੰ ਬਚਾਇਆ। ਪੁਲਸ ਨੇ ਦੋ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ।
ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ, ਪੁੱਤਰ ਗੁਰਬਾਜ ਸਿੰਘ ਅਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਜਾ ਰਿਹਾ ਸੀ। ਪੁਲ ’ਤੇ ਖੜ੍ਹੇ ਰਾਹਗੀਰਾਂ ਅਤੇ ਪੁਲੀਸ ਮੁਲਾਜ਼ਮਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਹਰਪ੍ਰੀਤ ਕੌਰ, ਉਸ ਦੇ ਪੁੱਤਰ ਗੁਰਬਾਜ ਸਿੰਘ ਨੂੰ ਬਚਾ ਲਿਆ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਦੀ ਮੌਤ ਹੋ ਗਈ।