
ਜਲੰਧਰ ਸ਼ਹਿਰ ‘ਚ ਗੁੰਡਾਗਰਦੀ, ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਰ ਰਾਤ PAP ਚੌਕ ਤੋਂ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਸਭ ਤੋਂ ਪਹਿਲਾਂ ਆਪਣੀ ਬਲੈਰੋ ਨਾਲ ਸੈਲੂਨ ਤੋਂ ਘਰ ਪਰਤ ਰਹੇ ਨੌਜਵਾਨ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਉਕਤ ਨੌਜਵਾਨ ਕਾਰ ‘ਚੋਂ ਬਾਹਰ ਨਿਕਲਿਆ ਤਾਂ 3 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਤੋਂ ਬਾਅਦ ਹਮਲਾਵਰ ਨੌਜਵਾਨ ਦੇ ਗਲੇ ‘ਚੋਂ ਸੋਨੇ ਦੀ ਚੇਨ ਅਤੇ ਕਾਰ ‘ਚ ਰੱਖੀ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।