ਜ਼ਬਰ ਜਨਾਹ ਦੀਆਂ ਪੀੜਤ 3 ਕੁੜੀਆਂ ਚੜ੍ਹੀਆਂ ਟੈਂਕੀ ‘ਤੇ, ਖੁਦਕੁਸ਼ੀ ਚਿਤਾਵਨੀ
3 rape victims climb on tank, suicide warning

ਜ਼ਿਲ੍ਹਾ ਬਰਨਾਲਾ ਵਿਖੇ ਐੱਸ.ਐੱਸ.ਪੀ. (SSP) ਦਫ਼ਤਰ ਦੇ ਨੇੜੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਤਿੰਨ ਪੀੜਤ ਕੁੜੀਆਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ। ਕੁੜੀਆਂ ਨੇ ਤਿੰਨ ਨੌਜਵਾਨਾਂ ‘ਤੇ ਜ਼ਬਰ-ਜਨਾਹ ਅਤੇ ਸਰੀਰਕ ਸ਼ੋਸ਼ਣ (ਸੈਕਸੁਅਲ ਹਰਾਸਮੈਂਟ) ਦੇ ਗੰਭੀਰ ਇਲਜ਼ਾਮ ਲਗਾਏ ਹਨ।
ਪੀੜਤ ਕੁੜੀਆਂ ਦਾ ਕਹਿਣਾ ਹੈ ਕਿ, ‘ਜੇਕਰ ਇਨਸਾਫ ਨਹੀਂ ਮਿਲਿਆ ਤਾਂ ਉਹ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੀਆ। ਇਸ ਸਬੰਧੀ ਉਨ੍ਹਾਂ ਵੱਲੋਂ ਪਹਿਲਾਂ ਡੀ.ਐੱਸ.ਪੀ. (DSP) ਅਤੇ ਐੱਸ.ਐੱਸ.ਪੀ. ਦਫ਼ਤਰ ਵਿੱਚ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੋਈ ਫ਼ੋਰੀ ਕਾਰਵਾਈ ਨਹੀਂ ਕੀਤੀ ਗਈ।’
‘ਖ਼ਤਰਨਾਕ ਕਦਮ ਚੁੱਕਣ ਲਈ ਮਜਬੂਰ’
ਕੁੜੀਆਂ ਨੇ ਆਖਿਆ ਕਿ ਪੁਲਿਸ ਦੇ ਢਿੱਲੇ ਰਵੱਈਏ ਤੋਂ ਨਰਾਜ਼ ਹੋ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਟੈਂਕੀ ‘ਤੇ ਚੜ੍ਹੀਆਂ ਕੁੜੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਠੋਸ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਹੇਠਾਂ ਨਹੀਂ ਉਤਰਨਗੀਆਂ। ਜੇਕਰ ਸੁਣਵਾਈ ਨਾ ਹੋਈ ਤਾਂ ਉਹ ਖੁਦਕੁਸ਼ੀ ਵਰਗਾ ਖ਼ਤਰਨਾਕ ਕਦਮ ਚੁੱਕਣ ਲਈ ਮਜਬੂਰ ਹੋਣਗੀਆਂ।











