India

ਜ਼ਮੀਨੀ ਵਿਵਾਦ ਕਾਰਨ ਖੂਨੀ ਟਕਰਾ … ਚਾਚੀ, ਚਚੇਰੇ ਭਰਾ ਤੇ ਯਾਰ ਨੂੰ ਮਾਰ ਕੇ ਕੀਤੀ ਖ਼ੁਦਕੁਸ਼ੀ

Bloody clash over land dispute... Man kills aunt, cousin and friend, commits suicide

ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ‘ਚ ਜਜ਼ਮੀਨੀ ਵਿਵਾਦ ਦੇ ਚਲਦਿਆਂ ਦੇਰ ਰਾਤ ਇੱਕ ਭਿਆਨਕ ਘਟਨਾ ਵਾਪਰੀ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਵੱਲੋਂ ਆਪਣੀ ਸਕੀ ਚਾਚੀ ਤੇ ਨਾਬਾਲਗ ਚਚੇਰੇ ਭਰਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਦੋਸਤ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸ ਨੂੰ ਰੋਕਣ ਲਈ ਅੱਗੇ ਆਇਆ ਤਾਂ ਉਸ ਨੂੰ ਵੀ ਗੋਲੀ ਲੱਗੀ, ਜਿਸ ਨਾਲ ਉਸ ਦੀ ਵੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ‘ਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ‘ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਤੇ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਤੇ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਮੌਕੇ ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਜਾਰੀ ਹੈ।

Back to top button