
ਉਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੁਦਰਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਕਥਿਤ ਤੌਰ ‘ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਪੁਲਿਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਸਵੇਰੇ ਕਰੀਬ 6 ਵਜੇ ਰੁਦਰਪੁਰ ਥਾਣਾ ਖੇਤਰ ਦੇ ਪਿੰਡ ਫਤਿਹਪੁਰ ‘ਚ ਸੱਤਿਆ ਪ੍ਰਕਾਸ਼ ਦੂਬੇ ਅਤੇ ਉਸ ਦੇ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟੱਬਰ ਨੂੰ ਤਲਵਾਰਾਂ ਨਾਲ ਵੱਢ ਸੁੱਟਿਆ।
ਦੱਸਿਆ ਜਾਂਦਾ ਹੈ ਕਿ ਇਹ ਘਟਨਾ ਦੋ ਦਿਨ ਪਹਿਲਾਂ ਜ਼ਿਲ੍ਹਾ ਪੰਚਾਇਤ ਮੈਂਬਰ ਪ੍ਰੇਮ ਯਾਦਵ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਗਈ ਹੱਤਿਆ ਦੇ ਬਦਲੇ ਵਜੋਂ ਕੀਤੀ ਗਈ ਹੈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਯਾਦਵ ਦੇ ਸਮਰਥਕਾਂ ਨੇ ਦੂਬੇ ਦੇ ਘਰ ‘ਤੇ ਹਮਲਾ ਕੀਤਾ, ਜਿਸ ‘ਚ ਦੂਬੇ ਸਮੇਤ ਪੰਜ ਲੋਕ ਮਾਰੇ ਗਏ