[the_ad id="98460"] [the_ad id="98341"]
Punjab

ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 14 ਬੱਚੇ ਜ਼ਖਮੀ

Terrible collision between school bus and truck, 14 children injured

ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ।

ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ

Back to top button