ਜ਼ਿਮਨੀ ਚੋਣ ਨਾ ਲੜਨ ਦਾ ਐਲਾਨ ਦੇ ਸੁਖਵੀਰ & ਕੰਪਨੀ ਨੇ BJP ਦਾ ਸਾਥ ਦੇਣ ਲਈ ਕੀਤਾ- ਬੀਬੀ ਜਗੀਰ ਕੌਰ
Sukhveer & Co. announced not to contest by-elections to support BJP - Bibi Jagir Kaur

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣ ਨਾ ਲੜਨ ਦਾ ਐਲਾਨ ਇਸ ਸ਼ਾਨਾਮੱਤੀ ਪਾਰਟੀ ਦਾ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਨਹੀਂ ਬਲਕਿ ਇਕ ਕੰਪਨੀ ਬਣਾ ਦਿੱਤਾ ਹੈ, ਜਿਸ ਦਾ ਮਾਲਕ ਸੁਖਬੀਰ ਸਿੰਘ ਬਾਦਲ ਹੈ।
ਵੱਡੀ ਖ਼ਬਰ: ਵਿਜੀਲੈਂਸ ਵਲੋਂ ਏਡੀਸੀ ਵਿਕਾਸ ਕਰੋੜ੍ਹਾਂ ਰੁਪਏ ਦੇ ਗਰਾਂਟ ਘਪਲੇ ‘ਚ ਗ੍ਰਿਫ਼ਤਾਰ
ਇਹ ਪ੍ਰਗਟਾਵਾ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਹ ਐੱਸਜੀਪੀਸੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਵਜੋਂ ਆਪਣਾ ਏਜੰਡਾ ਜਾਰੀ ਕਰਨ ਲਈ ਪੁੱਜੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ’ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੰਜਾਬ ’ਚ ਹੋਣ ਜਾ ਰਹੀਆ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਵੱਲੋਂ ਚੋਣ ਨਾ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਟੋਲੇ ਨੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਲਈ ਅਜਿਹਾ ਕੀਤਾ ਹੈ।