
ਚੰਡੀਗੜ੍ਹ ਪੁਲਿਸ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ । ਜਿਸ ਤੋਂ ਬਾਅਦ ਪੁਲਿਸ ਵੱਲੋਂ ਦੁਪਹਿਰ ਜ਼ਿਲ੍ਹਾ ਅਦਾਲਤ ਕੰਪਲੈਕਸ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ । ਚੰਡੀਗੜ੍ਹ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਅਦਾਲਤ ਦੇ ਅੰਦਰ ਬੰਬ ਹੋ ਸਕਦਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਚਹਿਰੀ ਕੰਪਲੈਕਸ ਵਿੱਚ ਅਚਾਨਕ ਪੁਲਿਸ ਨੂੰ ਦੇਖ ਕੇ ਇਸ ਨੂੰ ਪਹਿਲਾਂ ਹੀ ਮੌਕ ਡਰਿੱਲ ਸਮਝਿਆ ਜਾ ਰਿਹਾ ਸੀ। ਉਧਰ, ਜਦੋਂ ਵਕੀਲਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਪਤਾ ਲੱਗਾ ਕਿ ਇੱਥੇ ਬੰਬ ਹੋਣ ਦੀ ਚਿੱਠੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਮੁਤਾਬਿਕ ਪੁਲਿਸ ਨੂੰ ਇੱਕ ਪੱਤਰ ਮਿਲਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਦੇ ਜੁਡੀਸ਼ੀਅਲ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ।