ਜਾਲੌਨ ਜ਼ਿਲ੍ਹੇ ਵਿੱਚ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਪੀੜਤ ਮਹਿਲਾ ਕਾਂਸਟੇਬਲ ਨੇ ਇਸ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਦੋਸ਼ੀ ਕਾਂਸਟੇਬਲ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਹਿਲਾ ਕਾਂਸਟੇਬਲ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਮੁਲਜ਼ਮ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਸਾਥੀ ਪੁਲਿਸ ਮੁਲਾਜ਼ਮ ਨੇ ਕੀਤਾ ਬਲਾਤਕਾਰ: ਮਹਿਲਾ ਕਾਂਸਟੇਬਲ ਦਾ ਦੋਸ਼ ਹੈ ਕਿ ਕਾਂਸਟੇਬਲ ਕਰਮਵੀਰ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਫਿਲਹਾਲ ਮੁਲਜ਼ਮ ਪੁਲਿਸ ਲਾਈਨ ਵਿੱਚ ਤਾਇਨਾਤ ਹੈ। ਹਾਲ ਹੀ ‘ਚ ਉਹ ਉਸੇ ਥਾਂ ‘ਤੇ ਤਾਇਨਾਤ ਸੀ, ਜਿੱਥੇ ਇਕ ਮਹਿਲਾ ਕਾਂਸਟੇਬਲ ਕੰਮ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮ ਕਾਂਸਟੇਬਲ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਪੀ ਡਾਕਟਰ ਇਰਾਜ ਰਾਜਾ ਨੇ ਦੱਸਿਆ ਕਿ ਰਿਪੋਰਟ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਨੋਂ ਮਾਰਨ ਦੀ ਦਿੱਤੀ ਧਮਕੀ: ਮਹਿਲਾ ਕਾਂਸਟੇਬਲ ਦਾ ਦੋਸ਼ ਹੈ ਕਿ ਕਾਂਸਟੇਬਲ ਕਰਮਵੀਰ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ ਅਤੇ ਜਦੋਂ ਵੀ ਉਸ ਨੇ ਇਸ ਘਟਨਾ ਬਾਰੇ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਦੋਸ਼ੀ ਕਾਂਸਟੇਬਲ ਕਰਮਵੀਰ ਦੇ ਤਬਾਦਲੇ ਤੋਂ ਬਾਅਦ ਪੀੜਤ ਮਹਿਲਾ ਕਾਂਸਟੇਬਲ ਨੇ ਇਸ ਘਟਨਾ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਕੀਤੀ।