JalandharPunjab

ਜਾਅਲੀ ਪਾਸਪੋਰਟ ‘ਤੇ ਦੁਬਈ ਗਏ 2 ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਗ੍ਰਿਫਤਾਰ

2 youths who went to Dubai on fake passport arrested at Amritsar airport

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅੰਮ੍ਰਿਤਸਰ ਅਤੇ ਪਿੰਡ ਜਸਰਾਉਂ ਵਾਸੀ ਅਜਨਾਲਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਭਾਰਤੀ ਪਾਸਪੋਰਟ ਲੈ ਕੇ ਦੁਬਈ ਗਏ ਸਨ।

ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ ‘ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ ‘ਤੋਂ ਵਾਪਸ ਭਾਰਤ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨਾਂ ਨੇ ਕਿਸੇ ਹੋਰ ਦੇ ਪਾਸਪੋਰਟ ਨਾਲ ਛੇੜਛਾੜ ਕਰਕੇ ਉਸ ਨੂੰ ਆਪਣਾ ਬਣਾ ਲਿਆ। ਇਨ੍ਹਾਂ ਪਾਸਪੋਰਟਾਂ ਨਾਲ ਉਹ ਦੁਬਈ ਚਲੇ ਗਏ ਪਰ ਦੁਬਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੀ ਗ਼ਲਤੀ ਫੜ ਲਈ।

Related Articles

Back to top button