
ਲੁਧਿਆਣਾ ਦੇ ਵਾਲੀ ਕਿਰਨਜੀਤ ਕੌਰ ਤੋਂ 27 ਲੱਖ ਰੁਪਏ ਲੈਣ ਤੋਂ ਬਾਅਦ ਠੱਗ ਟਰੈਵਲ ਏਜੰਟ ਗਿਰੋਹ ਨੇ ਉਸ ਨੂੰ ਕੈਨੇਡਾ ਦਾ ਜਾਅਲੀ ਵੀਜ਼ਾ ਅਤੇ ਵਰਕ ਪਰਮਿਟ ਦੇ ਦਿੱਤਾ। ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ 2 ਮਾਰਚ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਉਡਾਣ ਭਰਨ ਪਹੁੰਚੀ ਕਿਰਨਜੀਤ ਕੌਰ ਨੂੰ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ।
ਜਾਅਲੀ ਵੀਜ਼ਾ ਅਤੇ ਵਰਕ ਪਰਮਿਟ ਲੈ ਕੇ ਕੈਨੇਡਾ ਜਾਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਕਿਰਨਜੀਤ ਕੌਰ ਖ਼ਿਲਾਫ਼ ਏਅਰਪੋਰਟ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਣ ਮਗਰੋਂ ਕਿਰਨਜੀਤ ਕੌਰ ਨੇ ਜ਼ਿਲ੍ਹਾ ਦਿਹਾਤੀ ਪੁਲਸ ਮੁਖੀ ਐਸਐਸਪੀ ਹਰਜੀਤ ਸਿੰਘ ਨੂੰ ਸ਼ਿਕਾਇਤ ਦਿੱਤੀ।