
ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਵਿਚ ਬਗਾਵਤ ਦਾ ਸਿਲਿਸਲਾ ਸ਼ੁਰੂ ਹੋ ਗਿਆ ਹੈ। ਅਬੋਹਰ ਤੋਂ ਭਾਜਪਾ ਦੇ ਵਿਧਾਇਕ ਰਹੇ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਉਹ ਵਰਕਰ ਵਜੋਂ ਪਾਰਟੀ ਦੇ ਨਾਲ ਕੰਮ ਕਰਦੇ
ਰਹਿਣਗੇ।
ਅਰੁਣ ਨਾਰੰਗ ਦਾ ਕਹਿਣਾ ਹੈ ਕਿ ਪਾਰਟੀ ਨੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਜਿਸ ਕਰਕੇ ਉਹ ਅਸਤੀਫਾ ਦੇ ਰਹੇ ਹਨ ਤੇ ਇਸ ਲਈ ਉਨ੍ਹਾਂ ਨੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ