India

ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਲਈ ਕੀਤੀ ਇਹ ਵੱਡੀ ਮੰਗ

Jakhar wrote a letter to Prime Minister Modi, made this big demand for Punjab

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉੱਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ। ਉੱਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉੱਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।

 ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ, ਜਿਨ੍ਹਾਂ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ। ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਉੱਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

Back to top button