
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ ਪਾਰਟੀ’ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।